
ਪੰਜਾਬ ਸਰਕਾਰ ਦਾ ਇਹ ਆਖ਼ਰੀ ਬਜਟ ਸਰਕਾਰ ਬਜਟ ਵਿੱਚ ਪੰਜਾਬ ਦੇ ਲੋਕਾਂ ਤੇ ਕਿਸਾਨਾਂ ਨੂੰ ਰਾਹਤ ਦੇਵੇ:ਵਿਧਾਇਕ ਜਗਤਾਰ ਸਿੰਘ ਹਿਸੋਵਾਲ
ਮੁੱਲਾਪੁਰ ਦਾਖਾ (ਸੰਜੀਵ ਵਰਮਾ ) ਆਮ ਆਦਮੀ ਪਾਰਟੀ ਹਲਕਾ ਰਾਏਕੋਟ ਦੇ ਵਿਧਾਇਕ ਜਗਤਾਰ ਸਿੰਘ ਹਿਸੋਵਾਲ ਨੇ ਕਿਹਾ ਕਿ ਪੰਜਾਬ ਸਰਕਾਰ ਦਾ ਇਹ ਆਖ਼ਰੀ ਬਜਟ ਹੈ ਮੈੰ ਆਸ ਕਰਦਾ ਹੈ ਕਿ ਇਹ ਅਜਿਹਾ ਬਜਟ ਹੋਣਾ ਚਾਹੀਦਾ ਹੈ ਜਿਸ ਨਾਲ ਪਿਛਲੇ ਤਿੰਨ ਮਹੀਨਿਆਂ ਤੋਂ ਕਾਲੇ ਖੇਤੀ ਕਾਨੂੰਨਾਂ ਦੇ ਵਿਰੁੱਧ ਦਿੱਲੀ ਦੀਆਂ ਸਰਹੱਦਾਂ `ਤੇ ਬੈਠੇ ਕਿਸਾਨ ਤਸੱਲੀ ਮਹਿਸੂਸ ਕਰ ਸਕਣ।10 ਦਿਨ ਚੱਲਣ ਵਾਲੇ ਇਸ ਇਜਲਾਸ ਵਿੱਚ ਖੇਤੀ ਸੈਕਟਰ ਲਈ ਵਧੇਰੇ ਫੰਡ ਰੱਖੇ ਜਾਣ ਤੋਂ ਇਲਾਵਾ ਬੇਜ਼ਮੀਨੇ ਅਤੇ ਖੇਤ ਮਜ਼ਦੂਰਾਂ ਦੇ ਕਰਜ਼ਾ ਮੁਕਤੀ ਲਈ ਫੰਡਾਂ ਦਾ ਵਿਸ਼ੇਸ਼ ਖਿਆਲ ਰੱਖਣ ਅਤੇ ਕਿਸਾਨ ਅੰਦੋਲਨ ਦੌਰਾਨ ਸ਼ਹੀਦ ਹੋਏ ਅੰਦੋਲਨਕਾਰੀਆਂ ਦੇ ਪਰਿਵਾਰਾਂ ਲਈ ਵੀ ਘੱਟੋ-ਘੱਟ 10 ਲੱਖ ਰੁਪਏ ਸਹਾਇਤਾ ਰਾਸ਼ੀ ਤੇ ਇੱਕ ਜੀਅ ਨੂੰ ਸਰਕਾਰੀ ਨੌਕਰੀ ਦੇਣ ਦੀ ਮੰਗ ਕਰਦਾ ਹਾਂ। ਕੇਂਦਰ ਸਰਕਾਰ ਤਾਂ ਕਿਸਾਨਾਂ ਵਿਰੁਧ ਦਮਨਕਾਰੀ ਨੀਤੀ ਨਾਲ ਕੰਮ ਕਰ ਰਹੀ ਹੈ। ਲੋਕਾਂ ਦੇ ਜਾਨ-ਮਾਲ ਦੀ ਰੱਖਿਆ ਕਰਨਾ ਸਰਕਾਰ ਦਾ ਅਹਿਮ ਫਰਜ਼ ਹੈ। ਪਰ ਅਫਸੋਸ ਕਿਸਾਨਾਂ ਦੀ ਇਹ ਹਾਲਤ ਕੇਂਦਰ ਸਰਕਾਰ ਨੂੰ ਦਿਖਾਈ ਨਹੀਂ ਦੇ ਰਹੀ ਹੈ। ਪੰਜਾਬ ਸਰਕਾਰ ਨੂੰ ਕਿਸਾਨਾਂ ਦੀਆਂ ਮੁਸ਼ਕਲਾ ਨੂੰ ਸਮਝਦੇ ਹੋਏ ਉਨ੍ਹਾ ਨੂੰ ਵੱਧ ਤੋਂ ਵੱਧ ਰਾਹਤ ਦੇਣ ਵਾਰੇ ਸੋਚਣਾ ਚਾਹੀਦਾ ਹੈ। ਬਜਟ ਵਿੱਚ ਸਿਹਤ ਅਤੇ ਸਮਾਜਿਕ ਖੇਤਰਾਂ ਵਿੱਚ ਸੁਧਾਰ ਦੇ ਨਾਲ- ਨਾਲ ਨੌਜਵਾਨਾਂ ਲਈ ਰੁਜ਼ਗਾਰ ਦੇ ਨਵੇਂ ਮੌਕਿਆਂ ਅਤੇ ਬਜੂਰਗਾਂ ਲਈ ਵੱਧ ਤੋਂ ਵੱਧ ਸਹੂਲਤਾਂ ਦੇਣ ਲਈ ਵੀ ਸਰਕਾਰ ਤੋਂ ਮੰਗ ਕਰਦਾ ਹਾਂ। ਕਾਂਗਰਸ ਨੂੰ ਉਸਦਾ ਚੋਣ ਮਨੋਰਥ ਪੱਤਰ ਭੁਲਣਾ ਨਹੀਂ ਚਾਹੀਦਾ, ਕਾਂਗਰਸ ਨੇ ਆਪਣੇ ਚੋਣ ਮਨੋਰਥ ਪੱਤਰ ਵਿੱਚ ਸੂਬੇ ਦੇ ਲੋਕਾਂ ਨੂੰ ਅਨੇਕਾਂ ਵਾਅਦੇ ਕੀਤੇ ਸਨ। ਪਰ ਪਿਛਲੇ ਚਾਰ ਵਰ੍ਹਿਆਂ ਦੌਰਾਨ ਬਹੁਤ ਸਾਰੇ ਵਾਅਦਿਆਂ ਨੂੰ ਕਾਂਗਰਸ ਸਰਕਾਰ ਨੇ ਪੂਰਾ ਨਹੀਂ ਕੀਤਾ। ਜਿਸਦਾ ਹਿਸਾਬ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਵਿੱਚ ਪੰਜਾਬ ਦੇ ਲੋਕ ਕਾਂਗਰਸ ਤੋਂ ਲੈਣਗੇ।.