ਕਰਨਾਟਕ ਦੇ ਮੁੱਖ ਮੰਤਰੀ ਤੋਂ ਬਾਅਦ ਸਾਬਕਾ ਮੁੱਖ ਮੰਤਰੀ ਵੀ ਹੋਏ ਕੋਰੋਨਾ ਪਾਜ਼ੀਟਿਵ

ਬੈਂਗਲੁਰੂ, 4 ਅਗਸਤ - ਕਰਨਾਟਕ ਦੇ ਮੁੱਖ ਮੰਤਰੀ ਬੀ.ਐਸ. ਯੇਦੀਰੁੱਪਾ ਤੋਂ ਬਾਅਦ ਕਰਨਾਟਕ ਕਾਂਗਰਸ ਦੇ ਸੀਨੀਅਰ ਨੇਤਾ ਤੇ ਸਾਬਕਾ ਮੁੱਖ ਮੰਤਰੀ ਐਸ. ਸਿਧਰਮੱਈਆ ਨੂੰ ਵੀ ਕੋਰੋਨਾ ਹੋ ਗਿਆ ਹੈ। ਉਨ੍ਹਾਂ ਇਸ ਸਬੰਧੀ ਟਵੀਟ ਕਰਕੇ ਜਾਣਕਾਰੀ ਦਿੱਤੀ।