ਕਿਸਾਨ ਹੋਣ ਦੇ ਨਾਤੇ ਕਿਸਾਨਾਂ ਲਈ ਕੋਈ ਵੀ ਤਿਆਗ ਦੇਣ ਲਈ ਤਿਆਰ ਹਾਂ ਅੈਮ.ਅੈਲ.ਏ ਇਯਾਲੀ

ਇਯਾਲੀ ਨੇ ਵਿਧਾਨ ਸਭਾ ਵਿੱਚ ਦਿੱਤਾ ਭਾਵੁਕ ਭਾਸ਼ਣ ਮੁੱਲਾਪੁਰ ਦਾਖਾ (ਸੰਜੀਵ ਵਰਮਾ ) ਕੇਂਦਰ ਸਰਕਾਰ ਦੇ ਕਿਸਾਨ ਵਿਰੋਧੀ ਕ‍ਾਲੇ ਕਾਨੂੰਨਾਂ ਦੇ ਖਿਲਾਫ ਪੰਜਾਬ ਸਰਕਾਰ ਵੱਲੋਂ ਵਿਧਾਨ ਸਭਾ ਵਿੱਚ ਅੱਜ ਜੋ ਰੈਜੂਲੇਸ਼ਨ ਲਿਆਦਾ ਗਿਆ ਹੈ ਉਸ ਦੇ ਹੱਕ ਵਿੱਚ ਬੋਲਦੇ ਹੋਏ ਸ੍ਰੋਮਣੀ ਅਕਾਲੀ ਦਲ ਦੇ ਵਿਧਾਨ ਸਭਾ ਹਲਕਾ ਦਾਖਾ ਤੋਂ ਅੈਮ.ਅੈਲ.ਏ ਮਨਪ੍ਰੀਤ ਸਿੰਘ ਇਯਾਲੀ ਨੇ ਬੋਲਦਿਆ ਕਿਹਾ ਕਿ ਪੰਜਾਬ ਖੇਤੀ ਪ੍ਰਧਾਨ ਸੂਬਾ ਹੈ ਅਤੇ ਕਿਸਾਨਾਂ ਦੀ ਖੁਸ਼ਹਾਲੀ ਦੇ ਨਾਲ ਹੀ ਸਾਰੇ ਵਰਗਾ ਦੀ ਖੁਸ਼ਹਾਲੀ ਜੁੜੀ ਹੋਈ ਹੈ।ਇਥੋਂ ਦਾ ਮਜਬੂਤ ਮੰਡੀ ਕਰਨ ਢਾਚਾ ਪੂਰੇ ਦੇਸ਼ ਲਈ ਮਿਸਾਲ ਹੈ।ਕੇਂਦਰ ਵੱਲੋਂ ਪਾਸ ਕੀਤੇ ਗਏ ਕਾਨੂੰਨ ਕਿਸਾਨਾਂ ਦੇ ਭਵਿੱਖ ਲਈ ਵੱਡਾ ਖਤਰਾ ਹੈ ਅਤੇ ਇਹ ਕਾਨੂੰਨ ਵੱਡੇ ਕਾਰਪੋਰੇਟ ਘਰਾਣਿਆਂ ਦੇ ਫਾਇਦੇ ਲਈ ਹਨ।ਇਯਾਲੀ ਨੇ ਕਿਹਾ ਕਿ ਕਿਸਾਨ ਜੱਥੇਬੰਦੀਆ ਪਿਛਲੇ ਕਰੀਬ ਦੋ ਮਹੀਨਿਆਂ ਤੋਂ ਇਸ ਕਾਲੇ ਕਾਨੂੰਨ ਦੇ ਖਿਲਾਫ ਵੱਡਾ ਸੰਘਰਸ਼ ਸ਼ੁਰੂ ਕੀਤਾ ਹੋਇਆ ਹੈ ਅਤੇ ਕਿਸਾਨ ਆਪਣੇ ਭਵਿੱਖ ਨੂੰ ਬਚਾਉਣ ਲਈ ਸੜਕਾ ਰੇਲ ਪੱਟੜੀਆ ਤੇ ਬੈਠੇ ਹਨ ਅਸੀਂ ਡੱਟ ਕੇ ਇਸ ਸੰਘਰਸ਼ ਦਾ ਸਮਰਥਨ ਕਰਦੇ ਹਾਂ ।ਇਯਾਲੀ ਨੇ ਆਪਣੇ ਭਾਵੁਕ ਭਾਸ਼ਨ ਵਿੱਚ ਸਮੇਂ ਸਮੇਂ ਦੀਆਂ ਸਰਕਾਰਾਂ ਵੱਲੋਂ ਦੇਸ਼ ਦੀ ਵੰਡ ਤੋਂ ਲੈਕੇ ਹੁਣ ਤੱਕ ਹੋ ਰਹੀਆਂ ਧੱਕੇਸ਼ਾਹੀਆ ਬਾਰੇ ਜਾਣੁ ਕਰਵਾਇਆ ਅਤੇ ਕੇਂਦਰ ਸਰਕਾਰ ਨੂੰ ਪੰਜਾਬੀਆਂ ਅਤੇ ਕਿਸਾਨਾਂ ਦੇ ਵੱਡਮੁੱਲੇ ਯੋਗਦਾਨ ਬਾਰੇ ਚੇਤੇ ਕਰਵਾਇਆ ।ਉਨ੍ਹਾਂ ਕਿਹਾ ਕਿ ਕਿਸਾਨ ਹੋਣ ਦੇ ਨਾਤੇ ਮੈ ਦਿਲੋ ਕਿਸਾਨੀ ਨਾਲ ਜੁੜਿਆ ਹੋਇਆ ਹਾਂ ਅਤੇ ਕਿਸਾਨੀ ਦੇ ਭਲੇ ਲਈ ਕਿਸੇ ਵੀ ਅਹੁਦੇ ਦਾ ਤਿਆਗ ਕਰਨ ਲਈ ਤਿਆਰ ਹਾਂ ।ਉਨ੍ਹਾਂ ਕਿਹਾ ਕਿ ਸਾਨੂੰ ਪੰਜਾਬ ਅਤੇ ਕਿਸਾਨੀ ਦੀ ਲੜਾਈ ਨਿਸਵਾਰਥ ਹੋਕੇ ਪਾਰਟੀਬਾਜੀ ਤੋਂ ਉਪਰ ਉੱਠ ਕੇ ਲੜਨੀ ਚਾਹੀਦੀ ਹੈ।

ਮੁੱਖ ਖਬਰਾਂ