ਆਮ ਆਦਮੀ ਪਾਰਟੀ ਨੇ ਸੀ.ਪੀ ਲੁਧਿਆਣਾ ਨੂੰ ਦਿੱਤਾ ਮੰਗ ਪੱਤਰ ਬੈਸ ਤੋਂ ਪੀੜਤ ਅੌਰਤ ਨੂੰ ਇਨਸਾਫ਼ ਦਿਵਾਉਣ ਦੀ ਕੀਤੀ ਮੰਗ

ਮੁੱਲਾਪੁਰ ਦਾਖਾ (ਸੰਜੀਵ ਵਰਮਾ ) ਲੋਕ ਇਨਸਾਫ਼ ਪਾਰਟੀ ਦੇ ਪ੍ਰਧਾਨ ਸਿਮਰਨਜੀਤ ਸਿੰਘ ਬੈਸ ਵਿਧਾਇਕ ਤੇ ਬਲਾਤਕਾਰ ਕਰਨ ਦੇ ਦੋਸ਼ ਲਗਾਉਣ ਵਾਲੀ ਲੁਧਿਆਣਾ ਵਾਸੀ ਪੀੜਤ ਅੌਰਤ ਨੂੰ ਇਨਸਾਫ਼ ਦਿਵਾਉਣ ਲਈ ਅੱਜ ਆਮ ਆਦਮੀ ਪਾਰਟੀ ਲੋਕ ਸਭਾ ਹਲਕਾ ਲੁਧਿਆਣਾ ਵੱਲੋਂ ਅਮਨਦੀਪ ਸਿੰਘ ਮੋਹੀ ਸੰਯੁਕਤ ਸਕੱਤਰ ਪੰਜਾਬ,ਸੀ. ਏ ਸੁਰੇਸ਼ ਗੋਇਲ ਪ੍ਰਧਾਨ ਲੁਧਿਆਣਾ ਸ਼ਹਿਰੀ, ਸ਼ਰਨਪਾਲ ਸਿੰਘ ਮੱਕੜ ਸੈਕਟਰੀ ਜ਼ਿਲ੍ਹਾ ਲੁਧਿਆਣਾ, ਪ੍ਰੋ. ਤੇਜਪਾਲ ਸਿੰਘ ਗਿੱਲ ਸੀਨੀਅਰ ਆਗੂ ਦੀ ਅਗਵਾਈ ਹੇਠ ਪੁਲਿਸ ਕਮਿਸ਼ਨਰ ਲੁਧਿਆਣਾ ਨੂੰ ਮਿਲਕੇ ਪੱਤਰ ਦਿੱਤਾ ਗਿਆ ।ਇਸ ਮੌਕੇ ਗੱਲਬਾਤ ਕਰਦੇ ਹੋਏ ਆਪ ਆਗੂਆਂ ਨੇ ਦੱਸਿਆ ਕਿ ਲੁਧਿਆਣਾ ਨਾਲ ਸਬੰਧਿਤ ਇੱਕ ਅੌਰਤ ਵੱਲੋਂ ਲੋਕ ਇਨਸਾਫ ਪਾਰਟੀ ਦੇ ਮੁਖੀ ਅਤੇ ਆਤਮ ਨਗਰ ਤੋਂ ਵਿਧਾਇਕ ਸਿਮਰਜੀਤ ਸਿੰਘ ਬੈਂਸ ਖ਼ਿਲਾਫ਼ ਝਾਂਸਾ ਦੇ ਕੇ ਬਲਾਤਕਾਰ ਕਰਨ ਵਰਗੇ ਸੰਗੀਨ ਇਲਜ਼ਾਮ ਲਗਾਏ ਹਨ। ਇਨ੍ਹਾਂ ਇਲਜ਼ਾਮਾਂ ਸਬੰਧੀ ਪ੍ਰੈੱਸ ਅਤੇ ਮੀਡੀਆ ਵਿਚ ਕਾਫੀ ਖਬਰਾਂ ਨਸ਼ਰ ਹੋ ਚੁੱਕੀਆਂ ਹਨ ਅਤੇ ਪੀਡ਼ਤ ਔਰਤ ਖ਼ੁਦ ਪੱਤਰਕਾਰਾਂ ਸਾਹਮਣੇ ਆ ਕੇ ਬਿਆਨ ਦੇ ਚੁੱਕੀ ਹੈ। ਅਜਿਹੇ ਹਾਲਾਤਾਂ ਵਿੱਚ ਬੈਂਸ ਖਿਲਾਫ ਲੱਗੇ ਦੋਸ਼ਾਂ ਦੀ ਜਾਂਚ ਅਤਿ ਜ਼ਰੂਰੀ ਹੋ ਜਾਂਦੀ ਹੈ ਤਾਂ ਜੋ ਇਸ ਕੇਸ ਵਿਚ ਸਹੀ ਤੱਥਾਂ ਦੀ ਜਾਂਚ ਕਰਦਿਆਂ ਔਰਤ ਨੂੰ ਇਨਸਾਫ਼ ਦਿੱਤਾ ਜਾ ਸਕੇ। ਆਪ ਆਗੂਆਂ ਨੇ ਸੀ.ਪੀ ਲੁਧਿਆਣਾ ਤੋਂ ਮੰਗ ਕੀਤੀ ਕਿ ਇਸ ਕੇਸ ਦੀ ਜਾਂਚ ਲਈ ਕਿਸੇ ਕਾਬਿਲ ਅਤੇ ਦਬਾਅ ਅਧੀਨ ਕੰਮ ਨਾ ਕਰਨ ਵਾਲੇ ਅਫ਼ਸਰ ਦੀ ਡਿਊਟੀ ਲਗਾਈ ਜਾਵੇ ਅਤੇ ਮਾਮਲੇ ਨੂੰ ਸਮਾਂਬੱਧ ਤਰੀਕੇ ਨਾਲ ਜਾਂਚ ਕੇ ਇਸ ਦੀ ਰਿਪੋਰਟ ਦਿੱਤੀ ਜਾਵੇ। ਆਪ ਆਗੂਆਂ ਨੇ ਕਿਹਾ ਕਿ ਸਿਮਰਜੀਤ ਸਿੰਘ ਬੈਂਸ ਲੁਧਿਆਣਾ ਨਾਲ ਸਬੰਧਿਤ ਇੱਕ ਸ਼ਕਤੀਸ਼ਾਲੀ ਆਗੂ ਹਨ ਅਜਿਹੇ ਹਾਲਾਤਾਂ ਵਿੱਚ ਪੀਡ਼ਤ ਅੌਰਤ ਉੱਤੇ ਅਜਿਹੇ ਦੋਸ਼ਾਂ ਤੋਂ ਮੁਕਰਨ ਲਈ ਕਾਫੀ ਦਬਾਅ ਪਾਇਆ ਜਾ ਸਕਦਾ ਹੈ। ਇਸ ਲਈ ਪੀਡ਼ਤ ਅੌਰਤ ਨੂੰ ਪੁਲੀਸ ਸੁਰੱਖਿਆ ਮੁਹੱਈਆ ਕੀਤੀ ਜਾਵੇ ਤਾਂ ਜੋ ਉਹ ਆਪਣੇ ਕੇਸ ਦੀ ਪੈਰਵਾਈ ਸਹੀ ਢੰਗ ਨਾਲ ਅਤੇ ਬਿਨਾਂ ਕਿਸੇ ਦਬਾਅ ਤੋਂ ਕਰ ਸਕੇ। ਇਸ ਤੋਂ ਬਿਨਾਂ ਸਿਮਰਜੀਤ ਸਿੰਘ ਬੈਂਸ ਨੂੰ ਬੁਲਾ ਕੇ ਉਨ੍ਹਾਂ ਤੋਂ ਇਸ ਕੇਸ ਸਬੰਧੀ ਵੀ ਪੁੱਛਗਿੱਛ ਕੀਤੀ ਜਾਵੇ ਅਤੇ ਉਨ੍ਹਾਂ ਦੁਆਰਾ ਪੀਡ਼ਤ ਅੌਰਤ ਨੂੰ ਭੇਜੇ ਮੈਸੇਜ ਅਤੇ ਕੀਤੀਅਾਂ ਗੲੀਅਾਂ ਕਾਲਾਂ ਬਾਰੇ ਵੀ ਤਫਤੀਸ਼ ਕੀਤੀ ਜਾਵੇ। ਇਸ ਮੌਕੇ ਅਾਪ ਹਲਕਾ ਲੁਧਿਆਣਾ ਦਿਹਾਤੀ ਅਤੇ ਹਲਕਾ ਲੁਧਿਆਣਾ ਸ਼ਹਿਰੀ ਦੇ ਸੀਨੀਅਰ ਆਗੂ ਵੀ ਮੋਜੂਦ ਸਨ

ਮੁੱਖ ਖਬਰਾਂ