ਕਿਸਾਨ ਅੰਦੋਲਨ ਅਤੇ ਖੇਤੀ ਕਾਨੂੰਨਾਂ 'ਤੇ ਅੱਜ ਸੁਪਰੀਮ ਕੋਰਟ 'ਚ ਹੋਵੇਗੀ ਸੁਣਵਾਈ

ਨਵੀਂ ਦਿੱਲੀ, 11 ਜਨਵਰੀ- ਸੁਪਰੀਮ ਕੋਰਟ ਅੱਜ ਅੰਦੋਲਨਕਾਰੀ ਕਿਸਾਨਾਂ ਨੂੰ ਦਿੱਲੀ ਦੀਆਂ ਸਰਹੱਦਾਂ ਤੋਂ ਤੁਰੰਤ ਹਟਾਉਣ ਦੀ ਮੰਗ ਕਰਨ ਵਾਲੀ ਪਟੀਸ਼ਨ 'ਤੇ ਸੁਣਵਾਈ ਕਰੇਗਾ। ਇਸ ਤੋਂ ਇਲਾਵਾ ਖੇਤੀ ਕਾਨੂੰਨਾਂ ਨੂੰ ਚੁਣੌਤੀ ਦੇਣ ਵਾਲੀਆਂ ਕਈ ਪਟੀਸ਼ਨਾਂ 'ਤੇ ਵੀ ਸੁਪਰੀਮ ਕੋਰਟ ਵਲੋਂ ਸੁਣਵਾਈ ਕੀਤੀ ਜਾਵੇਗੀ। ਪਟੀਸ਼ਨਾਂ 'ਤੇ ਸੁਣਵਾਈ ਚੀਫ਼ ਜਸਟਿਸ ਐਸ. ਏ. ਬੋਬੜੇ ਦੀ ਅਗਵਾਈ ਵਾਲੇ ਬੈਂਚ ਵਲੋਂ ਕੀਤੀ ਜਾਵੇਗੀ। ਅੱਜ ਦੀ ਸੁਣਵਾਈ ਨੂੰ ਇਸ ਲਈ ਅਹਿਮ ਮੰਨਿਆ ਜਾ ਰਿਹਾ ਹੈ ਕਿ ਕਿਉਂਕਿ ਕੇਂਦਰ ਸਰਕਾਰ ਅਤੇ ਕਿਸਾਨਾਂ ਵਿਚਾਲੇ 15 ਜਨਵਰੀ ਨੂੰ ਅਗਲੀ ਬੈਠਕ ਹੋਵੇਗੀ।

ਮੁੱਖ ਖਬਰਾਂ