ਸਰਕਾਰੀ ਸਕੂਲ ਦੀ ਵਿਦਿਆਰਥਣ ਨੇ ਸਕੂਲ ਲੈਬ 'ਚ ਕੀਤੀ ਆਤਿਮ ਹੱਤਿਆ

ਲੁਧਿਆਣਾ, ( ਕੁਲਵਿੰਦਰ ਸਿੰਘ ਚੰਦੀ) :- ਇੱਥੋਂ ਦੇ ਸਰਕਾਰੀ ਸਕੂਲ ਵਿੱਚ 12 ਵੀਂ ਕਲਾਸ ਵਿਚ ਪੜ੍ਹਨ ਵਾਲੀ ਵਿਦਿਆਰਥਣ ਦੀ ਲਾਸ਼ ਸਕੂਲ ਦੀ ਬਾਇਓ ਲੈਬ ਵਿਚ ਪੱਖੇ ਨਾਲ ਲਟਕਦੀ ਮਿਲੀ ਹੈ । ਸੂਚਨਾ ਮਿਲਣ ਤੇ ਥਾਣਾ ਡੇਹਲੋਂ ਦੀ ਪੁਲਿਸ ਮੌਕੇ ਤੇ ਪਹੁੰਚ ਗਈ ਅਤੇ ਲਾਸ਼ ਨੂੰ ਕਬਜ਼ੇ ਵਿਚ ਲੈ ਕੇ ਪੋਸਟਮਾਰਟਮ ਲਈ ਹਸਪਤਾਲ ਭੇਜ ਦਿੱਤਾ । ਇਸ ਸੰਬੰਧੀ ਪੁਲਿਸ ਨੇ ਦੱਸਿਆ ਕਿ ਉਨ੍ਹਾਂ ਨੂੰ ਮੌਕੇ ਤੋਂ ਕੋਈ ਸੁਸਾਈਡ ਨੋਟ ਨਹੀਂ ਮਿਲਿਆ । ਪੁਲਿਸ ਵੱਖ ਵੱਖ ਪਹਿਲੂਆਂ ਤੋਂ ਮਾਮਲੇ ਦੀ ਜਾਂਚ ਕਰ ਰਹੀ ਹੈ।ਇਸ ਸਬੰਧੀ ਥਾਣਾ ਮੁਖੀ ਨੇ ਦੱਸਿਆ ਕਿ ਮ੍ਰਿਤਕਾ ਵਿਦਿਆਰਥਣ ਦੀ ਪਹਿਚਾਣ ਹਰਪ੍ਰੀਤ ਕੌਰ ( 17 ) ਵਾਸੀ ਈਸ਼ਵਰ ਨਗਰ ਦੇ ਰੂਪ ਵਜੋਂ ਹੋਈ ਹੈ । ਉਹ ਵਿੱਲ ਪਿੰਡ ਸਥਿਤ ਸਰਕਾਰੀ ਸਕੂਲ ਵਿੱਚ 12 ਵੀਂ ਕਲਾਸ ਦੀ ਵਿਦਿਆਰਥਣ ਸੀ । ਉਹ ਰੋਜ਼ਾਨਾ ਦੀ ਤਰ੍ਹਾਂ ਸਵੇਰੇ ਘਰੋਂ ਸਕੂਲ ਲਈ ਗਈ ਪਰ ਸ਼ਾਮ ਨੂੰ ਘਰ ਨਹੀਂ ਪਰਤੀ ਤਾ ਪਰਿਵਾਰ ਵਾਲਿਆਂ ਨੇ ਭਾਲ ਸ਼ੁਰੂ ਕੀਤੀ ਅਤੇ ਭਾਲ ਕਰਦੇ ਕਰਦੇ ਉਹ ਸਕੂਲ ਵੀ ਪਹੁੰਚੇ ਗਏ ਪਰ ਉਸ ਸਮੇਂ ਸਕੂਲ ਚੌਕੀਦਾਰ ਖਾਣਾ ਖਾਣ ਲਈ ਬਾਹਰ ਗਿਆ ਹੋਇਆ ਸੀ । ਇਸ ਲਈ ਹਰਪ੍ਰੀਤ ਬਾਰੇ ਕੁਝ ਪਤਾ ਨਾ ਲੱਗ ਸਕਿਆ , ਜਿਸ ਸੰਬੰਧੀ ਪਰਿਵਾਰ ਵਾਲਿਆਂ ਨੇ ਪੁਲਿਸ ਕੋਲ ਹਰਪ੍ਰੀਤ ਕੌਰ ਦੀ ਗੁੰਮਸ਼ੁਦਗੀ ਦੀ ਸ਼ਿਕਾਇਤ ਵੀ ਦਰਜ ਕਰਵਾਈ ਗਈ । ਜਦੋਂ ਵਿਦਿਆਰਥੀਆਂ ਨੇ ਸਕੂਲ ਦੀ ਲੈਬ ਦਾ ਦਰਵਾਜ਼ਾ ਖੋਲ੍ਹਿਆ ਤਾਂ ਉਨ੍ਹਾਂ ਦੇ ਹੋਸ਼ ਉੱਡ ਗਏ ਅਤੇ ਰੌਲਾ ਪਾ ਦਿੱਤਾ ਜਿਸ ਤੋਂ ਵੱਧ ਅਧਿਆਪਕ ਵੀ ਮੌਕੇ ਤੇ ਪਹੁੰਚ ਗਏ । ਇਸ ਘਟਨਾ ਸਬੰਧੀ ਜਾਣਕਾਰੀ ਮਿਲਦੇ ਹੀ ਥਾਣਾ ਡੇਹਲੋਂ ਦੀ ਪੁਲਿਸ ਮੌਕੇ ' ਤੇ ਪਹੁੰਚੀ । ਥਾਣਾ ਮੁਖੀ ਨੇ ਦੱਸਿਆ ਕਿ ਹੁਣ ਤਕ ਵਿਦਿਆਰਥੀ ਵੱਲੋਂ ਕੀਤੀ ਆਤਮਹੱਤਿਆ ਦੇ ਕਾਰਨਾਂ ਦਾ ਖੁਲਾਸਾ ਨਹੀਂ ਹੋ ਸਕਿਆ । ਪਰਿਵਾਰ ਦੇ ਬਿਆਨ ਦਰਜ ਹੁਣ ਤੋਂ ਬਾਅਦ ਅਗਲੀ ਕਾਰਵਾਈ ਕੀਤੀ ਜਾਵੇਗੀ ।

ਮੁੱਖ ਖਬਰਾਂ