ਇਯਾਲੀ ਤੇ ਗਰੇਵਾਲ ਨੇ ਪਿੰਡ ਬੱਦੋਵਾਲ ਦੇ ਕਿਸਾਨੀ ਅੰਦੋਲਨ 'ਚ ਸ਼ਹੀਦ ਭਾਗ ਸਿੰਘ ਦੇ ਪਰਿਵਾਰ ਨੂੰ ਇਕ ਲੱਖ ਦੀ ਸਹਾਇਤਾ ਰਾਸ਼ੀ ਭੇਟ ਕੀਤੀ

ਇਯਾਲੀ ਵੀ ਆਪਣੀ ਨਿੱਜੀ ਕਮਾਈ ਵਿਚੋਂ ਦੇ ਚੁੱਕੇ ਹਨ ਇਕ ਲੱਖ ਦੀ ਮਦਦ ਮੁੱਲਾਪੁਰ ਦਾਖਾ (ਸੰਜੀਵ ਵਰਮਾ ਮੁੱਲਾਪੁਰ) ਮੋਦੀ ਸਰਕਾਰ ਵੱਲੋਂ ਪਾਸ ਕੀਤੇ ਖੇਤੀਬਾੜੀ ਕਾਨੂੰਨਾਂ ਦੇ ਖਿਲਾਫ ਦਿੱਲੀ ਸਰਹੱਦ ਤੇ ਅੰਦੋਲਨ ਦੋਰਾਨ ਪਿੰਡ ਬੱਦੋਵਾਲ ਦੇ ਸ਼ਹੀਦ ਹੋਏ ਕਿਸਾਨ ਭਾਗ ਸਿੰਘ ਦੇ ਪਰਿਵਾਰ ਨਾਲ ਦੁੱਖ ਵੰਡਾਉਣ ਅਤੇ ਸ੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮ੍ਰਿਤਸਰ ਸਾਹਿਬ ਵੱਲੋਂ ਮਾਲੀ ਸਹਾਇਤਾ ਦੇਣ ਲਈ ਸ੍ਰੋਮਣੀ ਕਮੇਟੀ ਮੈਂਬਰ ਭਾਈ ਗੁਰਚਰਨ ਸਿੰਘ ਗਰੇਵਾਲ ,ਹਲਕਾ ਦਾਖਾ ਦੇ ਵਿਧਾਇਕ ਮਨਪ੍ਰੀਤ ਸਿੰਘ ਇਯਾਲੀ,ਗਿਆਨੀ ਸਰਬਜੀਤ ਸਿੰਘ ਲੁਧਿਆਣਾ ,ਮੈਨੇਜਰ ਰੇਸ਼ਮ ਸਿੰਘ ਗੁਰਦੁਆਰਾ ਮੰਜੀ ਸਾਹਿਬ ਆਲਮਗੀਰ ਪਿੰਡ ਬੱਦੋਵਾਲ ਪੁਹੰਚੇ ਅਤੇ ਪਰਿਵਾਰ ਨਾਲ ਹਮਦਰਦੀ ਪ੍ਰਗਟ ਕਰਦੇ ਹੋਏ ਭਾਈ ਗਰੇਵਾਲ ਨੇ ਕਿਹਾ ਕਿ ਕਿਸਾਨ ਭਾਗ ਸਿੰਘ ਦੀ ਸ਼ਹੀਦੀ ਨੂੰ ਸਾਡੀਆਂ ਆਉਣ ਵਾਲੀਆਂ ਪੀੜ੍ਹੀਆਂ ਯਾਦ ਰੱਖਣਗੀਆ।ਭਾਈ ਗਰੇਵਾਲ ਨੇ ਪਰਿਵਾਰ ਨੂੰ ਸ੍ਰੋਮਣੀ ਕਮੇਟੀ ਵੱਲੋਂ ਇਕ ਲੱਖ ਰੁਪਏ ਦਾ ਚੈਕ ਮਾਲੀ ਸਹਾਇਤਾ ਦੇ ਰੂਪ ਵਿੱਚ ਭੇਟ ਕੀਤਾ।ਵਰਨਣ ਯੋਗ ਹੈ ਕਿ ਇਸ ਤੋਂ ਪਹਿਲਾਂ ਹਲਕਾ ਵਿਧਾਇਕ ਮਨਪ੍ਰੀਤ ਇਯਾਲੀ ਵੀ ਭਾਗ ਸਿੰਘ ਦੇ ਪਰਿਵਾਰ ਨੂੰ ਆਪਣੀ ਨਿੱਜੀ ਕਮਾਈ ਵਿਚੋਂ ਇਕ ਲੱਖ ਰੁਪਏ ਦੀ ਮਾਲੀ ਮਦਦ ਦੇ ਚੁੱਕੇ ਹਨ।ਇਸ ਮੌਕੇ ਇਯਾਲੀ ਨੇ ਕਿਹਾ ਕਿ ਹੁਣ ਤੱਕ ਅਨੇਕਾਂ ਕਿਸਾਨ ਅਤੇ ਨੌਜਵਾਨ ਕਿਸਾਨੀ ਅੰਦੋਲਨ ਦੋਰਾਨ ਸ਼ਹੀਦੀਆ ਪਾ ਚੁੱਕੇ ਹਨ ਪਰ ਮੋਦੀ ਸਰਕਾਰ ਕਾਨੂੰਨ ਰੱਦ ਨਾ ਕਰਨ ਦੀ ਜਿੱਦ ਤੇ ਅੜੀ ਹੋਈ ਹੈ ਜਦੋਂ ਕਿ ਹੁਣ ਕਿਸਾਨ ਕਾਲੇ ਕਾਨੂੰਨ ਨੂੰ ਰੱਦ ਕਰਵਾ ਕੇ ਹੀ ਦਮ ਲੈਣਗੇ।ਇਸ ਮੌਕੇ ਅਕਾਲੀ ਦਲ ਦੇ ਸ਼ਹਿਰੀ ਪ੍ਰਧਾਨ ਅਮਰਜੀਤ ਸਿੰਘ ਮੁੱਲਾਪੁਰ,ਸਰਪੰਚ ਜਸਪ੍ਰੀਤ ਸਿੰਘ ਗਰੇਵਾਲ ਬੱਦੋਵਾਲ,ਰਾਮ ਆਸਰਾ ਸਿੰਘ ਚੱਕ,ਨਰਿੰਦਰ ਸਿੰਘ ਬੋਬੀ ਆਦਿ ਹਾਜਰ ਸਨ।

ਮੁੱਖ ਖਬਰਾਂ