ਪਿੰਡ ਬੁਰਜ ਹਰੀ ਸਿੰਘ ਵਿਖੇ ਭਗਤ ਰਵਿਦਾਸ ਜੀ ਦੇ ਜਨਮ ਦਿਹਾੜੇ ਸਬੰਧੀ ਵਿਸਾਲ ਨਗਰ ਕੀਰਤਨ ਸਜਾਇਆ ਗਿਆ

ਰਾਏਕੋਟ(ਦਲਵਿੰਦਰ ਸਿੰਘ ਰਛੀਨ)—ਸ਼੍ਰੋਮਣੀ ਭਗਤ ਰਵਿਦਾਸ ਜੀ ਦਾ 644ਵਾਂ ਪ੍ਰਕਾਸ਼ ਦਿਹਾੜਾ ਰਾਏਕੋਟ ਦੇ ਪਿੰਡ ਬੁਰਜ ਹਰੀ ਸਿੰਘ ਵਿਖੇ ਸਮੂਹ ਨਗਰ ਨਿਵਾਸੀਆਂ ਵੱਲੋਂ ਭਾਰੀ ਧਾਰਮਿਕ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ। ਜਿਸ ਦੌਰਾਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਹੇਠ ਅਤੇ ਪੰਜ ਪਿਆਰਿਆਂ ਦੀ ਪਵਿੱਤਰ ਅਗਵਾਈ ਵਿੱਚ ਪਿੰਡ ਦੇ ਗੁਰਦੁਆਰਾ ਭਗਤ ਰਵਿਦਾਸ ਸਾਹਿਬ ਦੀ ਪ੍ਰਬੰਧਕ ਕਮੇਟੀ ਵੱਲੋਂ ਨਗਰ ਨਿਵਾਸੀਆਂ ਦੇ ਸਹਿਯੋਗ ਨਾਲ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ। ਜਿਸ ਦੌਰਾਨ ਭਗਤ ਰਵਿਦਾਸ ਜੀ ਦੀ ਜੀਵਨੀ ਨੂੰ ਦਰਸਾਉਂਦੀਆਂ ਮਨਮੋਹਕ ਝਾਕੀਆਂ ਸਜਾਈਆਂ ਗਈਆਂ, ਜਦਕਿ ਨਗਰ ਕੀਰਤਨ ਪਿੰਡ ਦੀ ਪਰਿਕਰਮਾ ਕਰਦਾ ਹੋਇਆ ਦੇਰ ਸ਼ਾਮ ਗੁਰੂਦੁਆਰਾ ਸਾਹਿਬ ਵਿਖੇ ਸਮਾਪਤ ਹੋਇਆ।ਇਸ ਮੌਕੇ ਸੰਗਤਾਂ ਵੱਲੋਂ ਨਗਰ ਕੀਰਤਨ ਦਾ ਭਰਵਾਂ ਸਵਾਗਤ ਕੀਤਾ ਗਿਆ ਅਤੇ ਵੱਖ-ਵੱਖ ਪ੍ਰਕਾਰ ਦੇ ਲੰਗਰ ਲਗਾਏ। ਇਸ ਮੌਕੇ ਪੁੱਜੇ ਸ਼੍ਰੋਮਣੀ ਕਮੇਟੀ ਮੈਂਬਰ ਜਥੇਦਾਰ ਜਗਜੀਤ ਸਿੰਘ ਤਲਵੰਡੀ ਨੇ ਗੁਰਦੁਆਰਾ ਭਗਤ ਰਵਿਦਾਸ ਸਾਹਿਬ ਲਈ 11 ਹਜ਼ਾਰ ਰੁਪਏ ਦੀ ਸੇਵਾ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਸੌਂਪੀ। ਨਗਰ ਕੀਰਤਨ ਦੌਰਾਨ ਕਵੀਸ਼ਰ ਬਲਵੀਰ ਸਿੰਘ ਨੇ ਸੰਗਤਾਂ ਨੂੰ ਗੁਰ ਇਤਿਹਾਸ ਸੁਣਾ ਕੇ ਨਿਹਾਲ ਕੀਤਾ, ਉਥੇ ਹੀ ਰਾਗੀ ਭਾਈ ਗਗਨਦੀਪ ਸਿੰਘ ਦੇ ਜੱਥੇ ਨੇ ਰਸ਼ਭਿੰਨੇ ਕੀਰਤਨ ਰਾਹੀਂ ਸੰਗਤਾਂ ਨੂੰ ਗੁਰੂ ਚਰਨਾ ਨਾਲ ਜੋੜਿਆ। ਇਸ ਮੌਕੇ ਪ੍ਰਧਾਨ ਦਰਬਾਰਾ ਸਿੰਘ, ਚੇਅਰਮੈਨ ਸੋਹਣ ਸਿੰਘ, ਸੱਘੜ ਸਿੰਘ, ਸਟੇਜ ਸੈਕਟਰੀ ਸ਼ਿੰਗਾਰਾ ਸਿੰਘ, ਕੈਪਟਨ ਦਰਸ਼ਨ ਸਿੰਘ, ਮੈਂਬਰ ਦਰਸ਼ਨ ਸਿੰਘ, ਹੈੱਡ ਗ੍ਰੰਥੀ ਅੰਮ੍ਰਿਤਪਾਲ ਸਿੰਘ, ਰਾਮ ਪਿਆਰਾ ਸਿੰਘ, ਕਿਰਪਾਲ ਸਿੰਘ, ਕੁਲਵੰਤ ਸਿੰਘ, ਹਰਜੀਤ ਸਿੰਘ, ਸੁਖਦੇਵ ਸਿੰਘ, ਡਾ. ਕਰਮਜੀਤ ਸਿੰਘ, ਰਵੀ ਸਿਆਣ, ਝੱਖੜ ਸਿੰਘ, ਸਰਪੰਚ ਭੁਪਿੰਦਰ ਕੌਰ ਸਮੇਤ ਵੱਡੀ ਗਿਣਤੀ 'ਚ ਸੰਗਤਾਂ ਹਾਜ਼ਰ ਸਨ।

ਮੁੱਖ ਖਬਰਾਂ