ਮਾਹਿਲਪੁਰ ’ਚ ਪਤੀ ਨੇ ਤੇਜ਼ਧਾਰ ਹਥਿਆਰਾਂ ਨਾਲ ਵੱਢੀ ਪਤਨੀ ਹੋਈ ਮੌਤ, ਸੱਸ-ਸਹੁਰੇ ਨੂੰ ਵੀ ਵੱਢਿਆ

ਮਾਹਿਲਪੁਰ, ( ਕੁਲਵਿੰਦਰ ਸਿੰਘ ਚੰਦੀ ):- ਜਿਲ੍ਹਾਂ ਹੁਸ਼ਿਆਰਪੁਰ ਦੇ ਕਸਬਾ ਮਾਹਿਲਪੁਰ ’ਚ ਇਕ ਜਵਾਈ ਵੱਲੋਂ ਖ਼ੌਫ਼ਨਾਕ ਵਾਰਦਾਤ ਕਰਨ ਦਾ ਮਾਮਲਾ ਸਾਹਮਣਾ ਆਇਆ ਹੈ। ਇਥੇ ਇਕ ਵਿਅਕਤੀ ਵੱਲੋਂ ਆਪਣੀ ਪਤਨੀ ਦਾ ਤੇਜ਼ਧਾਰ ਹਥਿਆਰਾਂ ਨਾਲ ਵੱਢ ਕੇ ਬੇਰਹਿਮੀ ਨਾਲ ਉਸ ਦਾ ਕਤਲ ਕਰ ਦਿੱਤਾ ਗਿਆ। ਇਸ ਦੇ ਇਲਾਵਾ ਉਕਤ ਵਿਅਕਤੀ ਨੇ ਆਪਣੇ ਸਹੁਰੇ ਅਤੇ ਸੱਸ ’ਤੇ ਵੀ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰ ਦਿੱਤਾ। ਇਸ ਦੌਰਾਨ ਸੱਸ ਅਤੇ ਸਹੁਰੇ ਗੰਭੀਰ ਰੂਪ ਨਾਲ ਜ਼ਖ਼ਮੀ ਹੋ ਗਏ ਜਦਕਿ ਪਤਨੀ ਦੀ ਮੌਤ ਹੋ ਗਈ। ਸੂਚਨਾ ਪਾ ਕੇ ਮੌਕੇ ’ਤੇ ਪਹੁੰਚੀ ਮਾਹਿਲਪੁਰ ਦੀ ਪੁਲਸ ਨੇ ਲਾਸ਼ ਨੂੰ ਕਬਜ਼ੇ ’ਚ ਲੈ ਕੇ ਅਗਲੇਰੀ ਜਾਂਚ ਸ਼ੁਰੂ ਕਰ ਦਿੱਤੀ ਹੈ। ਫਿਲਹਾਲ ਅਜੇ ਇਹ ਪਤਾ ਨਹੀਂ ਲੱਗ ਸਕਿਆ ਹੈ ਕਿ ਉਕਤ ਵਿਅਕਤੀ ਨੇ ਅਜਿਹੀ ਘਿਨਾਉਣੀ ਵਾਰਦਾਤ ਨੂੰ ਅੰਜਾਮ ਕਿਉਂ ਦਿੱਤਾ। ਪੁਲਿਸ ਕਤਲ ਦੇ ਮਾਮਲੇ ਨੂੰ ਲੈ ਕੇ ਕਈ ਥਿਊਰੀਆ ਤੇ ਕੰਮ ਕਰ ਰਹੀ ਹੈ ।

ਮੁੱਖ ਖਬਰਾਂ