ਹੈਰੋਇਨ ਸਮੇਤ ਨੌਜਵਾਨ ਗਿ੍ਫ਼ਤਾਰ

ਲੁਧਿਆਣਾ : ਐਂਟੀ ਨਾਰਕੋਟਿਕ ਸੈੱਲ ਦੀ ਪੁਲਿਸ ਨੇ ਨਸ਼ੀਲੇ ਪਦਾਰਥਾਂ ਦੀ ਤਸਕਰੀ ਕਰਨ ਵਾਲੇ ਇਕ ਨੌਜਵਾਨ ਨੂੰ ਗਿ੍ਫ਼ਤਾਰ ਕਰਕੇ ਉਸਦੇ ਕਬਜ਼ੇ ‘ਚੋਂ ਹੈਰੋਇਨ ਬਰਾਮਦ ਕੀਤੀ ਹੈ | ਇਸ ਸੰਬੰਧੀ ਜਾਣਕਾਰੀ ਦਿੰਦਿਆਂ ਜਾਂਚ ਅਧਿਕਾਰੀ ਇੰਸਪੈਕਟਰਰਾਜੇਸ਼ ਸ਼ਰਮਾ ਨੇ ਦੱਸਿਆ ਕਿ ਪੁਲਿਸ ਵਲੋਂ ਕਾਬੂ ਕੀਤੇ ਗਏ ਕਥਿਤ ਦੋਸ਼ੀ ਦੀ ਸ਼ਨਾਖਤ ਜਸਕਰਨ ਸਿੰਘ ਉਰਫ ਜੱਸੀ ਪੁੱਤਰ ਬਲਦੇਵ ਸਿੰਘ ਵਾਸੀ ਪਿੰਡ ਬਿੱਲਾ ਉਦੋਂ ਕੀਤੀ ਗਈ ਹੈ | ਉਨ੍ਹਾਂ ਦੱਸਿਆ ਕਿ ਕਾਬੂ ਕੀਤੇ ਗਏ ਕਥਿਤ ਦੋਸ਼ੀ ਦੇ ਕਬਜ਼ੇ ‘ਚੋਂ 5 ਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ ਅਤੇ ਦੋਸ਼ੀ ਖੇਤੀਬਾੜੀ ਕਰਦਾ ਹੈ ਅਤੇ ਉਸ ਦੀ ਹੈਰੋਇਨ ਦਾ ਨਸ਼ਾ ਕਰਨ ਦਾ ਆਦੀ ਹੈ | ਉਨ੍ਹਾਂ ਦੱਸਿਆ ਕਿ ਕਥਿਤ ਦੋਸ਼ੀ ਨੇ ਇਹ ਹੈਰੋਇਨ ਅਰਵਿੰਦ ਨਾਮ ਦੇ ਵਿਅਕਤੀ ਤੋਂ ਖਰੀਦ ਕੇ ਲਿਆਂਦੀ ਸੀ | ਪੁਲਿਸ ਵਲੋਂ ਉਸ ਨੂੰ ਬੀਤੀ ਰਾਤ ਧਾਂਦਰਾ ਰੋਡ ਨੇੜਿਓਾ ਗਿ੍ਫ਼ਤਾਰ ਕੀਤਾ ਗਿਆ | ਉਸ ਤੋਂ ਪੁੱਛ ਪੜਤਾਲ ਕੀਤੀ ਜਾ ਰਹੀ ਹੈ, ਕਈ ਹੋਰ ਪ੍ਰਗਟਾਵੇ ਹੋਣ ਦੀ ਸੰਭਾਵਨਾ ਹੈ |